ੴ ਸਤਿਗੁਰ ਪ੍ਰਸਾਦਿ ॥
ਪਾਤਿਸਾਹੀ ੧੦ ॥
ਕਬਿਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੩੭੮॥
ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥੩੭੯॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥ ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥ ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੩੮੦॥
ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰ ਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵਜੂ ਅਵਤਰਾ ॥ ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੩੮੩॥
ਜਵਨ ਕਾਲ ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ ਜੂ ਥੀਓ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵਗੁਨ ਸੁਖ ਦੀਓ ॥ ਸਤੱ੍ਰੁਨ ਕੋ ਪਲ ਮੋ ਬਧ ਕੀਓ ॥੩੮੬॥
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧੁਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ ਕੇ ਪਟ ਪਟ ਕੀ ਜਾਨੈਂ ॥੩੮੮॥
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪਨੀ ਬੂਝ ਉਚਾਰੈ ॥ ਤੁਮ ਸਭਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥੩੯੦॥
ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ ਕਾ ਮੂੜ੍ਹ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥
ਤਾ ਕੋ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥ ਮਹਾਦੇਵ ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥
ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥
ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰ ਰਚਿ ਦੀਨੀ ॥੩੯੪॥
ਕਹੂੰ ਫੂਲ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭ੍ਯਿੋ ਸੰਕਰ ਇਕੈਠਾ ॥ ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥
ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥ ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥
ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥
ਜੋ ਕਲਿ ਕੋ ਇਕ ਬਾਰ ਧਿਐ ਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੇਂ ਤਤਕਾਲਾ ॥੩੯੮॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮੋ ਹਰਿਹੋ ॥ ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥
ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥
ਖੜਗ ਕੇਤ ਮੈ ਸਰਣਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥
ਕ੍ਰਿਪਾ ਕਰੀ ਹਮ ਪਰ ਜਗਮਾਤਾ ॥ ਗ੍ਰੰਥ ਕਰਾ ਪੂਰਨ ਸੁਭਰਾਤਾ ॥ ਕਿਲਬਿਖ ਸਕਲ ਦੇਹ ਕੋ ਹਰਤਾ ॥ ਦੁਸਟ ਦੋਖਿਯਨ ਕੋ ਛੈ ਕਰਤਾ ॥੪੦੨॥
ਸ੍ਰੀ ਅਸਿਧੁਜ ਜਬ ਭਏ ਦਯਾਲਾ ॥ ਪੂਰਨ ਕਰਾ ਗ੍ਰੰਥ ਤਤਕਾਲਾ ॥ ਮਨ ਬਾਛਤ ਫਲ ਪਾਵੈ ਸੋਈ ॥ ਦੂਖ ਨ ਤਿਸੈ ਬਿਆਪਤ ਕੋਈ ॥੪੦੩॥
ਅੜਿਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥ ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥ ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥ ਹੋ ਜੋ ਯਾ ਕੀ ਏਕ ਬਾਰ ਚੌਪਈ ਕੋ ਕਹੈ ॥੪੦੪॥
ਚੌਪਈ ॥
ਸੰਬਤ ਸਤ੍ਰਹ ਸਹਸ ਭਣਿਜੈ ॥ ਅਰਧ ਸਹਸ ਫੁਨਿ ਤੀਨਿ ਕਹਿਜੈ ॥ ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥ ਤੀਰ ਸਤੁਦ੍ਰਵ ਗ੍ਰੰਥ ਸੁਧਾਰਾ ॥੪੦੫॥
ਸ੍ਵੈਯਾ ॥
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥ ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥