ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥
ਰਾਗੁ ਗੂਜਰੀ ਮਹਲਾ ੪ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥
ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥
ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
ਕਬਿਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੩੭੮॥ ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥੩੭੯॥ ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥ ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥ ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੩੮੦॥ ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰ ਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵਜੂ ਅਵਤਰਾ ॥ ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੩੮੩॥ ਜਵਨ ਕਾਲ ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ ਜੂ ਥੀਓ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੩੮੪॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵਗੁਨ ਸੁਖ ਦੀਓ ॥ ਸਤੱ੍ਰੁਨ ਕੋ ਪਲ ਮੋ ਬਧ ਕੀਓ ॥੩੮੬॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੩੮੭॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧੁਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ ਕੇ ਪਟ ਪਟ ਕੀ ਜਾਨੈਂ ॥੩੮੮॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥ ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪਨੀ ਬੂਝ ਉਚਾਰੈ ॥ ਤੁਮ ਸਭਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥੩੯੦॥ ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ ਕਾ ਮੂੜ੍ਹ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥ ਤਾ ਕੋ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥ ਮਹਾਦੇਵ ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥ ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥ ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰ ਰਚਿ ਦੀਨੀ ॥੩੯੪॥ ਕਹੂੰ ਫੂਲ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭ੍ਯਿੋ ਸੰਕਰ ਇਕੈਠਾ ॥ ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥ ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥ ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥ ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥ ਜੋ ਕਲਿ ਕੋ ਇਕ ਬਾਰ ਧਿਐ ਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੇਂ ਤਤਕਾਲਾ ॥੩੯੮॥ ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮੋ ਹਰਿਹੋ ॥ ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥ ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥ ਖੜਗ ਕੇਤ ਮੈ ਸਰਣਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥
ਸ੍ਵੈਯਾ ॥
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥ ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
ਪਉੜੀ ॥
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥