ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥
ਰਾਗੁ ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥
ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥
ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
ਰਾਗੁ ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥
ਰਾਗੁ ਗਉੜੀ ਪੂਰਬੀ ਮਹਲਾ ੫ ॥
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥